ਮੋਗਾ–ਲੁਧਿਆਣਾ ਰੋਡ ’ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਟਰੈਕਟਰ-ਟਰਾਲੀ ਤੇ ਬਾਈਕ ਦੀ ਟੱਕਰ ‘ਚ ਨੌਜਵਾਨ ਦੀ ਮੌਤ; ਲੜਕੀ ਗੰਭੀਰ ਜ਼ਖ਼ਮੀ

ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਬਿਨਾਂ ਕਿਸੇ ਦੇਰੀ ਦੇ ਆਪਣੀ ਐਮਰਜੈਂਸੀ ਗੱਡੀ ਰਾਹੀਂ ਦੋਵੇਂ ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ।

ਮੋਗਾ–ਲੁਧਿਆਣਾ ਮੁੱਖ ਸੜਕ ’ਤੇ ਪਿੰਡ ਮਹਿਣਾ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਨਾਲ ਬੈਠੀ ਲੜਕੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਲੜਕਾ ਅਤੇ ਲੜਕੀ ਲੁਧਿਆਣਾ ਪਾਸੋਂ ਮੋਗਾ ਵੱਲ ਆ ਰਹੇ ਸਨ। ਜਿਵੇਂ ਹੀ ਉਹ ਪਿੰਡ ਮਹਿਣਾ ਦੇ ਕੋਲ ਸੜਕ ਚੁਰਾਹੇ ’ਤੇ ਪਹੁੰਚੇ, ਉੱਥੇ ਅੱਗੇ ਜਾ ਰਹੀ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਬਿਨਾਂ ਕਿਸੇ ਦੇਰੀ ਦੇ ਆਪਣੀ ਐਮਰਜੈਂਸੀ ਗੱਡੀ ਰਾਹੀਂ ਦੋਵੇਂ ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਕੀਤੀ ਜਾਂਚ ਦੌਰਾਨ ਨੌਜਵਾਨ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ, ਜਦਕਿ ਲੜਕੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸਦਾ ਇਲਾਜ ਜਾਰੀ ਹੈ।ਹਾਦਸੇ ਦੀ ਖ਼ਬਰ ਮਿਲਣ ’ਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

Leave a Reply

Your email address will not be published. Required fields are marked *

error: Content is protected !!